‘ਸੋਨੇ ‘ਤੇ ਨਹੀਂ ਲੱਗੇਗਾ ਟੈਰਿਫ …’, ਭਾਰਤ ਤੇ ਰੂਸ ਨਾਲ ਤਣਾਅ ਵਿਚਕਾਰ ਟਰੰਪ ਨੇ ਦਿੱਤੀ’Good News’

0
Screenshot 2025-08-12 115350

ਵਾਸ਼ਿੰਗਟਨ, 12 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਹਫ਼ਤੇ ਭਾਰਤ ਤੇ ਬ੍ਰਾਜ਼ੀਲ ਸਮੇਤ ਕਈ ਦੇਸ਼ਾਂ ‘ਤੇ 50 ਫੀਸਦੀ ਦਾ ਟੈਰਿਫ਼ ਲਗਾਉਣ ਦਾ ਹੁਕਮ ਜਾਰੀ ਕੀਤਾ ਸੀ। ਟਰੰਪ ਦੇ ਹੁਕਮ ਬਾਅਦ ਸੋਨੇ ਦੇ ਆਯਾਤ ‘ਤੇ ਸਸਪੈਂਸ ਬਣਿਆ ਹੋਇਆ ਸੀ। ਇਸ ਦੌਰਾਨ ਟਰੰਪ ਨੇ ਸਾਫ਼ ਕਰ ਦਿੱਤਾ ਹੈ ਕਿ ਸੋਨੇ ਨੂੰ ਟੈਰਿਫ਼ ਯੁੱਧ ਤੋਂ ਬਾਹਰ ਰੱਖਿਆ ਜਾਵੇਗਾ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸੋਨੇ ‘ਤੇ ਕੋਈ ਟੈਰਿਫ਼ ਨਹੀਂ ਲੱਗੇਗਾ।

ਸੋਨੇਤੇ ਟੈਰਿਫ ਦੀ ਉਮੀਦ ਸੀ

ਪਿਛਲੇ ਇੱਕ ਹਫ਼ਤੇ ਤੋਂ, ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਸੋਨੇ ‘ਤੇ ਟੈਰਿਫ ਲਗਾਇਆ ਜਾਵੇਗਾ ਜਾਂ ਨਹੀਂ। ਕਸਟਮ ਅਤੇ ਸਰਹੱਦੀ ਸੁਰੱਖਿਆ ਵਿਭਾਗ ਨੇ ਵੀ ਸੋਨੇ ‘ਤੇ ਭਾਰੀ ਟੈਰਿਫ ਲਗਾਉਣ ਦੀ ਸੰਭਾਵਨਾ ਜ਼ਾਹਰ ਕੀਤੀ ਸੀ। ਸੋਨੇ ‘ਤੇ 50 ਪ੍ਰਤੀਸ਼ਤ ਟੈਰਿਫ ਦੀਆਂ ਅਫਵਾਹਾਂ ਕਾਰਨ, ਇਸ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਸੀ।

ਟਰੰਪ ਨੇ ਰਾਹਤ ਦੀ ਖ਼ਬਰ ਦਿੱਤੀ

ਹਾਲਾਂਕਿ, ਟਰੰਪ ਨੇ ਖੁਦ ਪੋਸਟ ਸਾਂਝੀ ਕਰਕੇ ਸਾਰੀਆਂ ਅਫਵਾਹਾਂ ਨੂੰ ਖਤਮ ਕਰ ਦਿੱਤਾ ਹੈ। ਟਰੰਪ ਨੇ ਆਪਣੀ ਪੋਸਟ ਵਿੱਚ ਲਿਖਿਆ, “ਸੋਨੇ ‘ਤੇ ਕੋਈ ਟੈਰਿਫ ਨਹੀਂ ਹੋਵੇਗਾ।” ਟਰੰਪ ਨੇ ਇਸ ਤੋਂ ਇਲਾਵਾ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ। ਟਰੰਪ ਦੀ ਇਸ ਪੋਸਟ ਤੋਂ ਬਾਅਦ, ਹੁਣ ਸੋਨੇ ਦੀ ਕੀਮਤ ਘੱਟ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਟਰੰਪ ਨੇ ਰੂਸ ਤੋਂ ਤੇਲ ਖਰੀਦਣ ਦਾ ਹਵਾਲਾ ਦਿੰਦੇ ਹੋਏ ਭਾਰਤ ਸਮੇਤ ਕਈ ਦੇਸ਼ਾਂ ‘ਤੇ 50 ਪ੍ਰਤੀਸ਼ਤ ਟੈਰਿਫ ਲਗਾਇਆ ਹੈ। ਭਾਰਤ, ਰੂਸ ਅਤੇ ਬ੍ਰਾਜ਼ੀਲ ਵਰਗੇ ਕਈ ਦੇਸ਼ਾਂ ਨਾਲ ਤਣਾਅ ਦੇ ਵਿਚਕਾਰ, ਟਰੰਪ ਨੇ ਰਾਹਤ ਦੀ ਖ਼ਬਰ ਦਿੱਤੀ ਹੈ।

Leave a Reply

Your email address will not be published. Required fields are marked *