ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਡੁੱਬ ਗਿਆ ਇਹ ਇਲਾਕਾ…

0
Screenshot 2025-08-11 162458

ਬਿਆਸ, 11 ਅਗਸਤ 2025 (ਨਿਊਜ਼ ਟਾਊਨ ਨੈੱਟਵਰਕ) :

ਹਿਮਾਚਲ ਜੰਮੂ-ਕਸ਼ਮੀਰ ‘ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਬਰਸਾਤ ਤੇ ਬੱਦਲ ਫਟਣ ਕਾਰਨ  ਪੌਂਗ ਡੈਮ ‘ਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਇੱਕ ਵਾਰ ਫਿਰ ਵੱਧ ਗਿਆ ਹੈ।  ਜ਼ਿਲ੍ਹਾ ਕਪੂਰਥਲਾ ਦਾ ਸੁਲਤਾਨਪੁਰ ਲੋਧੀ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਦੇ ਦੋਵੇਂ ਕੰਢਿਆਂ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਪਾਣੀ ‘ਚ ਡੁੱਬ ਗਈ ਹੈ।

ਅਰਜ਼ੀ ਬੰਨ੍ਹ ਵੀ ਟੁੱਟ ਗਏ ਹਨ, ਜਿਸ ਕਾਰਨ ਹੜ੍ਹ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਡੈਮ ‘ਚ ਲਗਾਤਾਰ ਵਾਧੂ ਪਾਣੀ ਆਉਣ ਕਾਰਨ ਡੈਮ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਇਸ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। । 
ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਮੰਡ ਮੁਹੰਮਦਾਬਾਦ, ਬਾਊਪੁਰ, ਸਾਂਗਰਾ, ਪੱਸਣ ਕਦੀਮ, ਸ਼ਾਦੁੱਲਾਪੁਰ,  ਆਦਿ ਪਿੰਡਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਪਾਣੀ ‘ਚ ਡੁੱਬ ਗਈ ਹੈ। ਕਿਸਾਨਾਂ ਵੱਲੋਂ ਫ਼ਸਲਾਂ ਨੂੰ ਬਚਾਉਣ ਲਈ ਬਣਾਏ ਗਏ ਆਰਜ਼ੀ ਬੰਨ੍ਹ ਵੀ ਟੁੱਟ ਗਏ ਹਨ। ਪਾਣੀ ਦੇ ਤੇਜ਼ ਵਹਾਅ ਕਾਰਨ ਪਾਣੀ ਘਰਾਂ ‘ਚ ਵੜ੍ਹ ਗਿਆ ਜਿਸ ਕਾਰਨ ਕਿਸਾਨਾਂ ਦੇ ਘਰ, ਫਸਲਾਂ, ਮਸ਼ੀਨਾਂ, ਪਸ਼ੂ ਵੀ ਪਾਣੀ ‘ਚ ਡੁੱਬ ਰਹੇ ਹਨ। ਅਜੇ ਤੱਕ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਕੋਈ ਕਦਮ ਨਹੀਂ ਚੁੱਕਿਆ, ਜਿਸ ਕਾਰਨ ਕਿਸਾਨਾਂ ‘ਚ ਭਾਰੀ ਰੋਸ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਡੀ ਦਰਿਆ ਬਿਆਸ ਦੇ ਪਾਣੀ ਦੇ ਨਾਲ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ।

Leave a Reply

Your email address will not be published. Required fields are marked *