ਪੰਜਾਬ ਵਿਚੋਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਆਪਸੀ ਮਤਭੇਦ ਭੁਲਾ ਕੇ ਸਾਰੀਆਂ ਰਾਜਨੀਤਕ ਪਾਰਟੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ, ਸਕੂਲਾਂ, ਕਾਲਜਾਂ  ਦਾ ਸਹਿਯੋਗ ਜ਼ਰੂਰੀ: ਪਰਮਿੰਦਰ ਭਲਵਾਨ , ਜੋਸ਼ੀ , ਗਰੇਵਾਲ

0

ਪਟਿਆਲਾ (  ਗੁਰਪ੍ਰਤਾਪ ਸ਼ਾਹੀ   ) ਪੰਜਾਬ ਅਤੇ ਪਟਿਆਲਾ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ,ਯੂਵਕ ਸੇਵਾਵਾਂ ਕਲੱਬ ਦੀਪ ਨਗਰ, ਯੁਵਕ ਸੇਵਾਵਾਂ ਪਾਵਰ ਹਾਊਸ ਯੂਥ ਕਲੱਬ ਰਣਜੀਤ ਨਗਰ ਵੱਲੋਂ  ਸਰਕਾਰੀ ਆਈ ਟੀ ਆਈ ਲੜਕੇ ਨਾਭਾ ਰੋਡ ਪਟਿਆਲਾ ਦੇ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ,ਐਨ ਐਸ ਐਸ,ਰੈਡ ਰਿਬਨ ਕਲੱਬ ਅਤੇ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੋਧੀ ਰੈਲੀ ਦਾ ਆਯੋਜਨ ਡਿਪਟੀ ਡਾਇਰੈਕਟਰ ਕਮ- ਪ੍ਰਿੰਸੀਪਲ ਰਾਕੇਸ਼ ਕੁਮਾਰ ਬੰਗਾ ਦੀ ਸਰਪ੍ਰਸਤੀ ਹੇਠ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ, ਮੈਂਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ ਪਟਿਆਲਾ ਪੁਲਿਸ, ਮੈਂਬਰ ਵੂਮੈਨ ਕੋਸਲਿਗ ਸੈਲ ਪਟਿਆਲਾ ਪੁਲਿਸ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਅਤੇ ਟ੍ਰੇਨਿੰਗ ਅਫ਼ਸਰ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤਾ।ਵਿਸ਼ੇਸ਼ ਤੌਰ ਤੇ ਸੁਖਵੰਤ ਸਿੰਘ ਟੇਰਨਿੰਗ ਅਫ਼ਸਰ ਸਰਕਾਰੀ ਆਈ ਟੀ ਲੜਕੇ, ਅਨਿਲ ਖੰਨਾ ਹੋਸਟਲ ਸੁਪਰਡੈਂਟ,ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਨੋਜਵਾਨਾ ਨੂੰ ਸੰਬੋਧਨ ਕਰਦਿਆਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਨਸ਼ਿਆਂ ਕਾਰਨ ਹਰ ਰੋਜ਼ ਨੋਜਵਾਨਾਂ ਦੀਆਂ ਮੋਤਾ ਹੋ ਰਹੀਆਂ ਹਨ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।ਉਹਨਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰਦੇ ਜਾ ਰਹੇ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਆਪਸੀ ਮੱਤਭੇਦ ਭੁੱਲਾਕੇ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣੀ ਨੋਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ ।ਉਹਨਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰੀਆਂ ਰਾਜਨੀਤਕ ਪਾਰਟੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਅਤੇ ਸਕੂਲਾਂ ਕਾਲਜਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਹੀ ਅਸੀਂ  ਨਸ਼ਿਆਂ ਨੂੰ ਪੰਜਾਬ ਵਿਚੋਂ ਜੜ੍ਹੋਂ ਖ਼ਤਮ ਕਰ ਸਕਾਂਗੇ। ਇਸ ਮੌਕੇ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ।ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵੱਲੋਂ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਚੱਲਣ ਲਈ ਸੌਹ ਵੀ ਚੁਕਾਈ ਗਈ।                                ਫੋਟੋ ਕੈਪਸਨ, ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੀ ਅਗਵਾਈ ਕਰਦੇ ਹੋਏ  ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਲੈਫਟੀਨੈਂਟ ਜਗਦੀਪ ਜੋਸੀ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਅਤੇ ਹੋਰ।

Leave a Reply

Your email address will not be published. Required fields are marked *