ਅਮਰੀਕਾ ‘ਚ ਦੋ ਪੰਜਾਬੀ ਟਰੱਕ ਡਰਾਈਵਰ ਕਰੋੜਾਂ ਦੀ ਕੋਕੀਨ ਸਮੇਤ ਕਾਬੂ

0
Screenshot 2026-01-07 201627

ਮੁਲਜ਼ਮਾਂ ਦੀ ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਵਜੋਂ ਹੋਈ ਪਛਾਣ

ਇੰਡੀਆਨਾ, 8 ਜਨਵਰੀ (ਨਿਊਜ਼ ਟਾਊਨ ਨੈਟਵਰਕ) : ਭਾਰਤੀ ਮੂਲ ਦੇ ਦੋ ਵਿਅਕਤੀਆਂ ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਨੂੰ ਅਮਰੀਕਾ ਵਿਚ ਇੰਡੀਆਨਾ ਪੁਲਿਸ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ (ਕੋਕੀਨ) ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ’ਚੋਂ ਇਕ ਗੁਰਪ੍ਰੀਤ ਸਿੰਘ ਮਾਛੀਵਾੜਾ ਇਲਾਕੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਦੋਵੇਂ ਅਮਰੀਕਾ ਵਿਖੇ ਟਰੱਕ ਚਲਾਉਣ ਦਾ ਕੰਮ ਕਰਦੇ ਸਨ, ਜਿਨ੍ਹਾਂ ਨੂੰ ਇੰਡੀਆਨਾ ਪੁਲਿਸ ਵੱਲੋਂ ਜਾਂਚ ਲਈ ਰੋਕਿਆ। ਪੁਲਿਸ ਨੂੰ ਸ਼ੱਕ ਸੀ ਕਿ ਉਹ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਕਰ ਰਹੇ ਹਨ ਅਤੇ ਜਦੋਂ ਪੁਲਿਸ ਵੱਲੋਂ ਤਲਾਸ਼ੀ ਲਈ ਗਈ ਤਾਂ ਟਰੱਕ ਦੇ ਸਲੀਪਰ ਬਰਥ ’ਚੋਂ 300 ਪੌਂਡ ਤੋਂ ਵੱਧ ਕੋਕੀਨ ਮਿਲੀ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਅੰਤਰਾਸ਼ਟਰੀ ਬਾਜ਼ਾਰ ’ਚ ਕੀਮਤ 7 ਮਿਲੀਅਨ ਡਾਲਰ ਹੈ ਜਦਕਿ ਭਾਰਤੀ ਕਰੰਸੀ ਨਾਲ ਇਸ ਦੀ ਕੀਮਤ 63 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਪੁਟਨਮ ਕਾਊਂਟੀ ਜੇਲ੍ਹ ਭੇਜ ਦਿੱਤਾ ਹੈ।

Leave a Reply

Your email address will not be published. Required fields are marked *