ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਟਰੱਸਟ ਵੱਲੋਂ ਮਨਾਇਆ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ

0
Oplus_16908288

ਬਠਿੰਡਾ, (ਗੁਰਜੰਟ ਸਿੰਘ ਨਥੇਹਾ)- ਅੱਜ ਬਠਿੰਡਾ ਸ਼ਹਿਰ ਵਿਖੇ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਮੈਮੋਰੀਅਲ ਟਰੱਸਟ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਗੁਰਦੁਆਰਾ ਭਾਈ ਲਾਲੋ ਜੀ ਆਦਰਸ਼ ਨਗਰ ਬਠਿੰਡਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਦੇ ਜਥੇ ਵੱਲੋਂ ਗੁਰ ਇਤਿਹਾਸ ਸ੍ਰਵਣ ਕਰਵਾਏ ਗਏ। ਇਸ ਮੌਕੇ ਪੰਥ ਦੇ ਮਹਾਨ ਯੋਧੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਉਚੇਚੇ ਤੌਰ ‘ਤੇ ਪਹੁੰਚੇ। ਜਿੰਨਾ ਨੂੰ ਦਸਤਾਰ ਫੈਡਰੇਸ਼ਨ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ ਅਤੇ ਭਾਈ ਚਰਨਜੀਤ ਸਿੰਘ ਖਿਆਲੀਵਾਲਾ ਵੱਲੋਂ ਜੀ ਆਇਆਂ ਆਖਿਆ। ਅਤੇ ਸਮੁੱਚੇ ਸ਼ਹਿਰ ਵਾਸੀਆਂ ਵੱਲੋਂ ਦੀ ਸੰਗਤਾਂ ਦੇ ਸਹਿਯੋਗ ਨਾਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਥਕ ਅਕਾਲੀ ਅਤੇ ਹੋਰ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ। ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸਮੂਹ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਦਾਰ ਜੱਸਾ ਸਿੰਘ ਰਾਮਗੜੀਆ ਵੱਲੋਂ ਕੌਮ ਲਈ ਕੀਤੀਆਂ ਮਹਾਨ ਸੇਵਾਵਾਂ,ਉਨਾਂ ਦੇ ਬਜ਼ੁਰਗਾਂ ਦਾ ਗੁਰੂ ਸਾਹਿਬਾਨ ਲਈ ਸਮਰਪਣ,ਸੋਨੇ ਦੀ ਸਿਆਹੀ ਨਾਲ ਗੁਰੂ ਸਾਹਿਬ ਦੇ ਸਰੂਪ ਤਿਆਰ ਕਰਨੇ ਜਿਸ ਤਰ੍ਹਾਂ ਉਹ ਗੁਰੂ ਸਾਹਿਬਾਨ ਨੂੰ ਸਮਰਪਿਤ ਰਹੇ ਉਸ ਬਾਰੇ ਚਾਨਣਾ ਪਾਇਆ। ਸੰਗਤ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਬਜ਼ੁਰਗਾਂ ਨੇ ਗੁਰੂ ਘਰ ਨੂੰ ਸਮਰਪਿਤ ਹੋ ਕੇ ਸੇਵਾਵਾਂ ਕੀਤੀਆਂ। ਇਸ ਤਰ੍ਹਾਂ ਇਹਨਾਂ ਤੋਂ ਸੇਧ ਲੈ ਕੇ ਗੁਰੂ ਘਰ ਦੀ ਆਨ ਤੇ ਸ਼ਾਨ, ਸਿਧਾਂਤ ਅਤੇ ਸਰਮਾਏ ਨੂੰ ਬਚਾਉਣ ਦੀ ਲੋੜ ਹੈ। ਖਾਸ ਕਰਕੇ ਖਾਲਸਾ ਧਰਮ ਦੀ ਪਹਿਚਾਣ ਜਿਸ ਦੇ ਲਈ ਸਾਡੇ ਬਜ਼ੁਰਗਾਂ ਨੇ ਸੀਸ ਕੁਰਬਾਨ ਕੀਤੇ,ਉਸ ਨੂੰ ਬਚਾਉਣ ਦੀ ਲੋੜ ਹੈ। ਉਹਨਾਂ ਬੇਨਤੀ ਕੀਤੀ ਕਿ ਆਪਣੇ ਆਪ ਨੂੰ ਗੁਰੂ ਸਾਹਿਬ ਜੀ ਦੀ ਸ਼ਰਨ ਵਿੱਚ ਲਿਆ ਕੇ ਆਪਣੇ ਆਪ ਨੂੰ ਸੁਧਾਰੀਏ, ਸਾਡੇ ਜੀਵਨ ਕੁਝ ਪ੍ਰਾਪਤੀ ਦੇ ਯੋਗ ਹੋ ਸਕਣ ਤਾਂ ਹੀ ਅਸੀਂ ਸਰਦਾਰ ਜੱਸਾ ਸਿੰਘ ਰਾਮਗੜੀਆ ਵਰਗਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਯੋਗ ਬਣ ਸਕਾਂਗੇ। ਅਖੀਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ ਜਥੇਦਾਰ ਜੀ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ, ਭਾਈ ਚਰਨਜੀਤ ਸਿੰਘ ਖਿਆਲੀ ਵਾਲਾ, ਪੰਥਕ ਅਕਾਲੀ ਲਹਿਰ ਦੇ ਸੂਬਾ ਆਗੂ ਬਾਪੂ ਗੁਲਜ਼ਾਰ ਸਿੰਘ, ਬਾਬਾ ਭੋਲਾ ਸਿੰਘ ਤਲਵੰਡੀ ਸਾਬੋ, ਭਾਈ ਟੇਕ ਸਿੰਘ ਬਠਿੰਡਾ, ਭਾਈ ਸ਼ਮਸ਼ੇਰ ਸਿੰਘ ਤਲਵੰਡੀ ਸਾਬੋ, ਭਾਈ ਬਿਕਰਮਜੀਤ ਸਿੰਘ ਮੁਕਤਸਰ ਸਾਹਿਬ, ਢਾਡੀ ਬਲਵਿੰਦਰ ਸਿੰਘ ਭਗਤਾ, ਭਾਈ ਭਰਪੂਰ ਸਿੰਘ ਮੈਨੇਜਰ, ਭਾਈ ਗੁਰਤੇਜ ਸਿੰਘ ਜੀਦਾ, ਭਾਈ ਭੋਲਾ ਸਿੰਘ ਖੇਮੂਆਣਾ, ਉੱਘੇ ਇਤਿਹਾਸਕਾਰ ਹਰਵਿੰਦਰ ਸਿੰਘ ਖਾਲਸਾ, ਭਾਈ ਰਾਜਵਿੰਦਰ ਸਿੰਘ ਰਾਣਾ, ਭਾਈ ਜਸਕਰਨ ਸਿੰਘ ਆਰਕੀਟੈਕਟ, ਜਸਕਰਨ ਸਿੰਘ ਸਿਵੀਆ ਪਟਵਾਰੀ, ਭਾਈ ਅਮਰੀਕ ਸਿੰਘ ਖਾਲਸਾ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਟਰੱਸਟ ਬਠਿੰਡਾ, ਗੁਰਦੁਆਰਾ ਭਾਈ ਲਾਲੋ ਜੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *