ਖ਼ਰਾਬ ਮੌਸਮ ਕਾਰਨ ਵੈਸ਼ਨੋ ਦੇਵੀ ਦੀ ਯਾਤਰਾ ਕੀਤੀ ਬੰਦ, ਸ਼ਰਧਾਲੂਆਂ ਨੂੰ ਅਪੀਲ

0
Screenshot 2025-08-17 170335

ਜੰਮੂ, 17 ਅਗਸਤ (ਨਿਊਜ਼ ਟਾਊਨ ਨੈਟਵਰਕ) : ਲਗਾਤਾਰ ਖਰਾਬ ਮੌਸਮ ਅਤੇ ਮੌਸਮ ਵਿਭਾਗ ਵਲੋਂ ਜਾਰੀ ਅਲਰਟ ਤੋਂ ਬਾਅਦ ਜੰਮੂ ਦੇ ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਪੂਰੀ ਤਰ੍ਹਾਂ ਰੋਕ ਦਿਤੀ ਗਈ ਹੈ। ਯਾਤਰਾ ਪਾਰਚੀ ਕਾਊਂਟਰ ਵੀ ਬੰਦ ਕਰ ਦਿਤੇ ਗਏ ਹਨ ਤਾਂ ਜੋ ਨਵੇਂ ਸ਼ਰਧਾਲੂ ਯਾਤਰਾ ਲਈ ਪ੍ਰਵੇਸ਼ ਨਾ ਕਰ ਸਕਣ। ਯਾਤਰਾ ਲਈ ਪਹਿਲਾਂ ਹੀ ਰਵਾਨਾ ਹੋ ਚੁੱਕੇ ਸ਼ਰਧਾਲੂਆਂ ਨੂੰ ਵੀ ਜਲਦੀ ਤੋਂ ਜਲਦੀ ਕਟੜਾ ਵਾਪਸ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਲਈ ਲਾਊਡਸਪੀਕਰਾਂ ਰਾਹੀਂ ਲਗਾਤਾਰ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ ਆਮ ਹੋਣ ਤੋਂ ਬਾਅਦ ਹੀ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਜਾਵੇਗਾ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਟੜਾ ਬਾਜ਼ਾਰ ਵਿਚ ਘੁੰਮਣ ਤੋਂ ਵੀ ਮਨ੍ਹਾ ਕਰ ਦਿਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਦੇ ਖ਼ਤਰੇ ਨੂੰ ਦੇਖਦੇ ਹੋਏ ਸ਼ਰਧਾਲੂਆਂ ਨੂੰ ਖੁੱਲ੍ਹੇ ਵਿਚ ਜਾਣ ਦੇਣਾ ਬਹੁਤ ਜੋਖਮ ਭਰਿਆ ਹੋ ਸਕਦਾ ਹੈ।

Leave a Reply

Your email address will not be published. Required fields are marked *