ਪਿੰਡ ਘੜੂੰਆਂ ਵਿਖੇ ਸਾਂਝੇ ਤੌਰ ਤੇ ਕੀਤੇ ਗਏ ਵੱਖ ਵੱਖ ਉਦਘਾਟਨ

0
Screenshot 2025-11-27 183926

ਕੈਬਨਿਟ ਮੰਤਰੀ ਮੁੰਡੀਆਂ, ਮੁੱਖ ਬੁਲਾਰੇ ਕੁਲਦੀਪ ਧਾਲੀਵਾਲ ਤੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕੀਤੀ ਸ਼ਿਰਕਤ

ਖਰੜ, 27 ਨਵੰਬਰ (ਸੁਮਿਤ ਭਾਖੜੀ)

ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸਾਂਝੇ ਤੌਰ ਤੇ ਪਿੰਡ ਘੜੂੰਆਂ ਵਿਖੇ ਸਾਂਝੇ ਤੌਰ ਤੇ ਲਗਭਗ ਇਕ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।ਇਸ ਮੌਕੇ ਤੇ ਪਾਰਟੀ ਦੇ ਸੀਨੀਅਰ ਆਗੂ ਬੱਬੀ ਬਾਦਲ, ਗਾਇਕ ਪੰਮੀ ਬਾਈ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਸ਼ਖਸੀਅਤ ਵੱਲੋਂ ਜਾਣੇ ਜਾਂਦੇ ਬਲਵਿੰਦਰ ਸਿੰਘ ਲਾਲੀ ਘੜੂੰਆ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਪੈਕਸ ਕੌਂਸਲ ਮੈਂਬਰ ਵੀਰ ਦਵਿੰਦਰ ਸਿੰਘ ਬੱਲਾਂ ਅਤੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ ਵਿਸ਼ੇਸ਼ ਤੌਰ ਤੇ ਸ਼ਾਮਿਲ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਰਵੀ ਜਿੰਦਲ ਨੇ ਦੱਸਿਆ ਕਿ ਉਹਨਾਂ ਵੱਲੋਂ ਪਹਿਲਾ 25 ਲੱਖ ਰੁਪਏ ਦੀ ਲਾਗਤ ਨਾਲ ਪਾਂਡਵ ਸਰੋਵਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਘੜੂੰਆਂ ਦਾ ਪਾਂਡਵ ਸਰੋਵਰ ਇਕ ਪ੍ਰਾਚੀਨ ਧਰੋਹਰ ਹੈ ਅਤੇ ਇਸ ਨੂੰ ਵਿਕਸਿਤ ਕਰਕੇ ਵੇਖਣ ਯੋਗ ਬਣਾਇਆ ਜਾਵੇਗਾ ਤਾਂ ਜੋ ਇਸ ਪ੍ਰਾਚੀਨ ਧਰੋਹਰ ਨੂੰ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਇਹ ਇੱਕ ਦੇਖਣ ਯੋਗ ਸੈਰ ਕਰਨ ਯੋਗ ਸਪੋਟ ਵੀ ਬਣ ਸਕੇ, ਉਪਰੰਤ ਉਹਨਾਂ ਪਿੰਡ ਵਿੱਚ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ 50 ਲੱਖ ਰੁਪਏ ਦੀ ਲਾਗਤ ਨਾਲ ਲਾਇਬਰੇਰੀ ਆਂਗਨਵਾੜੀ ਸੈਂਟਰ ਅਤੇ ਕਮਰਿਆਂ ਦਾ ਉਦਘਾਟਨ ਕੀਤਾ। ਜਦਕਿ ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆ ਵਿਖੇ ਵੀ ਦੋ ਕਮਰਿਆਂ ਅਤੇ ਲਾਇਬਰੇਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਜਲਦੀ ਹੀ ਐਨ.ਆਰ.ਆਈ. ਬਲਵਿੰਦਰ ਸਿੰਘ ਲਾਲੀ ਧਨੋਆ ਅਤੇ ਹੋਰਨਾ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਸਕੂਲ ਨੂੰ ਲਗਭਗ ਇੱਕ ਦਰਜਨ ਕੰਪਿਊਟਰ ਮੁਹਈਆ ਕਰਵਾਉਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਜਿੱਥੇ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ ਹਨ ਉਹਨਾਂ ਸਾਰੀਆਂ ਥਾਵਾਂ ਦੇ ਵਿਕਾਸ ਲਈ 50 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਵਾਸੀਆਂ ਨੂੰ ਹੋਰ ਵੱਖ ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਮੁੱਖ ਮੰਤਰੀ ਮਾਨ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਲਿਆਂਦੀ ਗਈ ਹੈ ਅਤੇ ਮਾਨ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਉਹਨਾਂ ਪਿੰਡ ਵਾਲਿਆਂ ਤੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਮੰਗ ਤੇ ਪਿੰਡ ਘੜੂੰਆਂ ਨੂੰ ਸਬ ਡਵੀਜ਼ਨ ਬਣਾਉਣ ਦਾ ਵਾਅਦਾ ਵੀ ਕੀਤਾ ਅਤੇ ਕਿਹਾ ਕਿ ਸਬ ਡਿਵੀਜ਼ਨ ਘੜੂੰਆਂ ਵਿੱਚ ਜਲਦੀ ਹੀ ਸਬ ਡਿਵੀਜ਼ਨ ਪੱਧਰੀ ਕੰਮ ਸ਼ੁਰੂ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਘੜੂੰਆਂ ਨੂੰ ਵਿਕਾਸ ਪੱਖੋਂ ਕਿਸੇ ਵੀ ਤਰਾਂ ਦੀ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਉਹਨਾਂ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਇਸ ਮੌਕੇ ਤੇ ਜਿੱਥੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕੈਬਨਿਟ ਮੰਤਰੀ ਤੋਂ ਘੜੂੰਆਂ ਦੇ ਵਿਕਾਸ ਕਾਰਜਾਂ ਲਈ ਤਰ੍ਹਾਂ ਤਰ੍ਹਾਂ ਦੀਆਂ ਮੰਗਾਂ ਰੱਖੀਆਂ ਉੱਥੇ ਹੀ ਮੰਤਰੀ ਵੱਲੋਂ ਵੀ ਉਹਨਾਂ ਦੀ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਗਰ ਪੰਚਾਇਤ ਘੜੂੰਆਂ ਦੇ ਪ੍ਰਧਾਨ ਮਨਮੀਤ ਕੌਰ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਭੰਡਾਰੀ, ਰਿਆ ਮੀਤ ਪ੍ਰਧਾਨ, ਮਨਦੀਪ ਸਿੰਘ ਬਲਾਕ ਪ੍ਰਧਾਨ, ਰੋਬਿਨ , ਗਗਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਨਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਭਗਤਾਂ ਸਿੰਘ, ਅੰਮ੍ਰਿਤਪਾਲ ਸਿੰਘ (ਸਮੂਹ ਕੌਂਸਲਰ), ਸਤਵੀਰ ਸਿੰਘ ਸੱਤਾ, ਜਰਨੈਲ ਸਿੰਘ, ਸੁਖਵਿੰਦਰ ਸਿੰਘ, ਸੋਹਣ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਕੌਰ, ਜਸਵਿੰਦਰ ਕੋਰ, ਨਵਦੀਪ ਸਿੰਘ ਟੋਨੀ , ਨਿਰਪਾਲ ਸਿੰਘ ਮੰਡੇਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *