ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਭਾਰੀ ਮੀਂਹ ਤੋਂ ਬਾਅਦ ਮਲਬੇ ’ਚ ਦੱਬੇ ਵਾਹਨ

0
Kishtwar

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਭਾਰੀ ਮੀਂਹ...

ਕਿਸ਼ਤਵਾੜ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ ਕਾਰਨ 540 ਮੈਗਾਵਾਟ ਕਵਾਰ ਪਾਵਰ ਪ੍ਰੋਜੈਕਟ ਨੇੜੇ ਵੱਡਾ ਭੂ-ਖਿਸਕਣ (ਲੈਂਡਸਲਾਈਡ) ਹੋ ਗਿਆ। ਇਸ ਘਟਨਾ ਦੌਰਾਨ ਇਲਾਕੇ ਵਿੱਚ ਖੜ੍ਹੇ ਕਈ ਵਾਹਨ ਭਾਰੀ ਮਲਬੇ ਹੇਠ ਦੱਬ ਗਏ, ਜਿਸ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਪਹੁੰਚਿਆ।

ਘਟਨਾ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਮਸ਼ੀਨਰੀ ਦੀ ਮਦਦ ਨਾਲ ਮਲਬਾ ਹਟਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਤਾਂ ਜੋ ਮਲਬੇ ਹੇਠ ਫਸੇ ਵਾਹਨਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ ਅਤੇ ਪ੍ਰਭਾਵਿਤ ਖੇਤਰ ਨੂੰ ਮੁੜ ਆਵਾਜਾਈ ਯੋਗ ਬਣਾਇਆ ਜਾ ਸਕੇ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਪਹਾੜੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਬਿਨਾਂ ਲੋੜ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *