ਮਜੀਠੀਆ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਵਿਜ਼ੀਲੈਂਸ ਟੀਮ ਅੱਗੇ ਡਟ ਗਿਆ ਕਲੇਰ


ਚੰਡੀਗੜ੍ਹ, 25 ਜੂਨ (ਨਿਊਜ਼ ਟਾਊਨ ਨੈਟਵਰਕ) : ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਚੰਡੀਗੜ੍ਹ ਦੇ ਸੈਕਟਰ-4 ਵਾਲੀ ਰਿਹਾਇਸ਼ ਵਿਚ ਵਿਜ਼ੀਲੈਂਸ ਟੀਮ ਪਹੁੰਚੀ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਕੇ ਇੰਚਾਰਜ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਬੜੀ ਨਿਡਰਤਾ ਨਾਲ ਟੀਮ ਦਾ ਮੁਕਾਬਲਾ ਕੀਤਾ ਅਤੇ ਟੀਮ ਜਿਹੜੀ ਟੀਮ ਨੇ ਮਜੀਠੀਆ ਦੀ ਘਰ ਨੂੰ ਅੰਦਰੋਂ ਬੰਦ ਕਰ ਲਿਆ ਸੀ, ਉਸ ਨੂੰ ਖੋਲ੍ਹ ਕੇ ਅੰਦਰ ਚਲੇ ਗਏ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੇ ਵਰਕਰ ਵਿਜ਼ੀਲੈਂਸ ਦੇ ਅਜਿਹੇ ਛਾਪਿਆਂ ਤੋਂ ਡਰਨ ਵਾਲੇ ਨਹੀਂ। ਬਿਕਰਮ ਸਿੰਘ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਲਈ ਇਹ ਛਾਪੇ ਮਾਰੇ ਜਾ ਰਹੇ ਹਨ ਕਿ ਅਕਾਲੀ ਦਲ ਦੇ ਲੀਡਰ ਪੰਜਾਬ ਦੇ ਲੋਕਾਂ ਦੇ ਮਸਲੇ ਬੇਬਾਕੀ ਨਾਲ ਉਠਾਉਂਦੇ ਰਹਿਣਗੇ।
