ਮਾਡਰਨ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼ ਵਿੱਚ ਬੀ.ਐਡ. ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ

0

ਭੀਖੀ, 1 ਮਈ (ਬਹਾਦਰ ਖਾਨ): ਸਥਾਨਕ ਮਾਡਰਨ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼ ਵਿੱਚ ਬੀ.ਐਡ. ਦਾ ਕੋਰਸ ਪੂਰਾ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਕਾਲਜ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਆਪਣੇ ਅਧਿਐਨ ਦੌਰਾਨ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਉੱਚ ਮਿਆਰ ਕਾਇਮ ਕੀਤਾ ਹੈ, ਜੋ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਕਾਮਯਾਬੀ ਵੱਲ ਲੈ ਕੇ ਜਾਵੇਗਾ। ਉਨ੍ਹਾਂ ਨੇ ਇਹ ਵੀ ਉਮੀਦ ਜਤਾਈ ਕਿ ਵਿਦਿਆਰਥਣਾਂ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਜੀਵਨ ਦੇ ਹਰ ਮੰਚ ‘ਤੇ ਪ੍ਰਗਤੀ ਕਰਣਗੀਆਂ।

ਸਮਾਰੋਹ ਦੌਰਾਨ ਵਿਦਿਆਰਥਣਾਂ ਵੱਲੋਂ ਰੰਗ-ਬਿਰੰਗੀਆਂ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਮਾਹੌਲ ਰੰਗੀਨ ਬਣਾਇਆ ਗਿਆ। ਇਸ ਮੌਕੇ ਜਸਪ੍ਰੀਤ ਕੌਰ ਨੂੰ “ਮਿਸ ਫੇਅਰਵੈੱਲ” ਦਾ ਖਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਡਰਨ ਸੈਕੂਲਰ ਪਬਲਿਕ ਸਕੂਲ ਦੀ ਪ੍ਰਿੰਸੀਪਲ ਅਮਨਦੀਪ ਕੌਰ ਦੌਦਰੀਆ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅਰਸ਼ਦੀਪ ਕੌਰ ਅਤੇ ਕਾਂਤਾ ਰਾਣੀ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।

Leave a Reply

Your email address will not be published. Required fields are marked *