ਸਾਵਧਾਨ! ਘੱਗਰ ‘ਚ ਵਧਿਆ ਪਾਣੀ ਦਾ ਪੱਧਰ, ਰਾਜਪੁਰਾ ਨੇੜਲੇ ਪਿੰਡਾਂ ਨੂੰ ਪ੍ਰਸ਼ਾਸਨ ਨੇ ਚੌਕਸ ਰਹਿਣ ਦੇ ਦਿੱਤੇ ਹੁਕਮ

0
Screenshot 2025-08-06 123412

ਪਟਿਆਲਾ,  06 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :

ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਪਿੰਡਾਂ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ ਡੀ ਐਮ ਕਿਰਪਾਲਵੀਰ ਸਿੰਘ ਮੁਤਾਬਕ ਪਿੰਡ ਭਸਮੜਾ ਅਤੇ ਜਲਾਹਖੇੜੀ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਜਦਕਿ ਪਟਿਆਲਾ ਸਬ ਡਵੀਜ਼ਨ ਦੇ ਐਸ ਡੀ ਐਮ ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ ਪਿੰਡ ਹਡਾਣਾ, ਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।

ਜੇਕਰ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਉਪਰ ਸੂਚਿਤ ਕੀਤਾ ਜਾਵੇ। ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਹੈ।

Leave a Reply

Your email address will not be published. Required fields are marked *