ਨੌਵੇਂ ਪਾਤਸ਼ਾਹ ਦੇ ਉਦੇਸ਼ ਨੂੰ ਘਰ-ਘਰ ਪਹੁੰਚਾਵਾਂਗੇ : ਗਿਆਨੀ ਹਰਪਾਲ ਸਿੰਘ

0
Screenshot 2025-11-21 175730

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ
ਸ਼ੋ੍ਮਣੀ ਕਮੇਟੀ ਮੈਂਬਰ ਸਾਹਿਬਾਨ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਨੇ ਵੀ ਕੀਤੀ ਸ਼ਿਰਕਤ

ਫਤਿਹਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ ਭੱਟ)

ਸ਼੍ਰੋਮਣੀ ਕਮੇਟੀ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਚੱਲ ਰਹੇ ਸਮਾਗਮਾਂ ਦੌਰਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਮੁੱਖਵਾਕ ਲਿਆ ਗਿਆ ਅਤੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ।

ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘਾਂ ਵੱਲੋਂ ਕੀਤੀ ਅਤੇ ਗੁਰੂ ਮਹਾਰਾਜ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵੱਲੋਂ ਆਪਣੇ ਸੀਸ ’ਤੇ ਟਿਕਾਕੇ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆੇ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਗੁਰਪ੍ਰੀਤ ਸਿੰਘ ਰੰਧਾਵਾ, ਜਥੇਦਾਰ ਹਰਪਾਲ ਸਿੰਘ ਜੱਲਾ ਤੋਂ ਇਲਾਵਾ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, ਗਿਆਨੀ ਅਤਰ ਸਿੰਘ ਜੋਤੀ ਸਰੂਪ ਸਿੰਘ ਵਾਲੇ, ਬਾਬਾ ਗੁਲਜ਼ਾਰ ਸਿੰਘ ਜੀ ਫਤਿਹਗੜ੍ਹ ਸਾਹਿਬ ਵਾਲੇ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਰਥਲ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਗੁਰੂ ਸਾਹਿਬ ਜੀ ਦੇ ਸਤਿਕਾਰ ਵਿਚ ਪੁਲਿਸ ਪਲਟਣ ਵੱਲੋਂ ਸਲਾਮੀ ਵਜੋਂ ਸਲੂਟ ਸਤਿਕਾਰ ਭੇਂਟ ਕੀਤਾ ਗਿਆ।

ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਸੰਗਤ ਵੱਡਭਾਗੀ ਹੈ ਕਿ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਵੱਧ ਚੜਕੇ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਿਨਾਂ ਨੂੰ ਹਿੰਦ ਦੀ ਚਾਦਰ ਇਸ ਕਰਕੇ ਆਖਿਆ ਜਾਂਦਾ ਹੈ ਕਿਉਂਕ ਉਨ੍ਹਾਂ ਨੇ ਮਾਨਵੀ ਹੱਕਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ। ਅੱਜ ਜਦੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾ ਰਹੀ ਹੈ ਤਾਂ ਸਾਡਾ ਸਾਰਿਆਂ ਦਾ ਅਹਿਮ ਕਰਤੱਵ ਹੈ ਕਿ ਗੁਰੂ ਸਾਹਿਬ ਦੇ ਫਲਸਫੇ ਨੂੰ ਘਰ ਘਰ ਪਹੁੰਚਾਈਏ। ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਦ ਸ਼ਹਾਦਤ ਪਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਵੱਲ ਚਾਲੇ ਪਾਏ ਤਾਂ ਉਨ੍ਹਾਂ ਤੋਂ ਪਹਿਲਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਇਸ ਕਰਕੇ ਸ਼ਹੀਦ ਕੀਤਾ ਗਿਆ ਕਿਉਂਕਿ ਗੁਰੂ ਸਾਹਿਬ ਡੋਲ ਜਾਣ ਪਰ ਪ੍ਰਮਾਤਮਾ ਸਰੂਪ ਗੁਰੂ ਸਾਹਿਬ ਨੇ ਉਸ ਭਾਣੇ ’ਚ ਰਹਿਣਾ ਮੁਨਾਸਬ ਸਮਝਿਆ, ਜਿਨ੍ਹਾਂ ਨੇ ਆਪਣੀ ਸ਼ਹਾਦਤ ਦੇ ਕੇ ਧਰਮ ਵਿਚ ਅਡਿੱਗ ਤੇ ਅਡੋਲ ਰਹਿਣ ਦਾ ਮਾਰਗ ਵਿਖਾਇਆ ਇਸ ਕਰਕੇ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬ ਦੀ ਜੀਵਨ ਵਿਚਾਰਧਾਰਾ ਅਤੇ ਸ਼ਹਾਦਤ ਤੋਂ ਕੁਝ ਸਿੱਖਿਆ ਜ਼ਰੂਰ ਲੈਣੀ ਚਾਹੀਦਾ ਹੈ ਕਿ ਧਰਮ ਵਿਚ ਕਿਵੇਂ ਪਰਪੱਕ ਰਹਿਣਾ ਹੈ।

ਨਗਰ ਕੀਰਤਨ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਵੱਲੋਂ ਪੁੱਜੇ ਮੈਂਬਰ ਸਾਹਿਬਾਨਾਂ, ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਨੂੰ ਸਿਰੋਪਾਓ ਵੀ ਭੇਂਟ ਕੀਤੇ ਗਏ। ਇਸ ਮੌਕੇ ਯੂਨੀਵਰਸਟੀ ਦੇ ਵਾਈਸ ਚਾਂਸਲਰ ਡਾਕਟਰ ਪ੍ਰਿਤਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ, ਅਤੇ ਬਲਜੀਤ ਸਿੰਘ ਭੁੱਟਾ ਵੱਲੋਂ ਪੰਜ ਪਿਆਰੇ ਸਿੰਘਾਂ ਨੂੰ ਸਿਰੋਪਾ ਭੇਟ ਕਰਨ ਮੌਕੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਐਡਵੋਕੇਟ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਉਣਾ ਨੌਜਵਾਨ ਪੀੜੀ ਨੂੰ ਸਾਡੇ ਗੁਰੂਆਂ ਵੱਲੋਂ ਦਿੱਤੀਆਂ ਸ਼ਹਾਦਤਾਂ ਨਾਲ ਜੋੜਨ ਲਈ ਚੰਗਾ ਉਪਰਾਲਾ ਕੀਤਾ ਗਿਆ ਹੈ।

ਇਸ ਦੌਰਾਨ ਸਾਬਕਾ ਮੰਤਰੀ ਡਾਕਟਰ ਹਰਬੰਸ ਲਾਲ ਸਮਾਜ ਸੇਵਕ ਜਸਵੀਰ ਸਿੰਘ ਚੱਡਾ ਤੇ ਸਮਾਜ ਸੇਵੀ ਬਲਵੀਰ ਸਿੰਘ ਵੱਲੋਂ ਪੰਜ ਸਿੰਘਾਂ ਨੂੰ ਸਿਰੋਪਾਓ ਭੇਟ ਵੀ ਕੀਤੇ ਗਏ। ਸਾਬਕਾ ਮੰਤਰੀ ਡਾਕਟਰ ਹਰਬੰਸ ਲਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਨੌਜਵਾਨ ਪੀੜੀ ਸੇਧ ਲੈ ਕੇ ਚੰਗੇ ਕਾਰਜ ਕਰਨ ਤਾਂ ਜੋ ਇੱਕ ਚੰਗੇ ਦੇ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ। ਕਿਸਾਨ ਆਗੂ ਗੁਰਜੀਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਹੀਦੀ ਸਮਾਗਮਾਂ ਨੂੰ ਮਨਾ ਕੇ ਨੌਜਵਾਨ ਪੀੜੀ ਨੂੰ ਨਸ਼ਿਆ ਤੋ ਦੂਰ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਜੋ ਕਿ ਸ਼ਲਾਘਯੋਗ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜਥੇਦਾਰ ਸਿੰਘ ਸਾਹਿਬ ਜਸਵਿੰਦਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਐਡੀਸ਼ਨਲ ਮੈਨੇਜਰ ਇਬਾਕਲ ਸਿੰਘ ਤੋਂ ਇਲਾਵਾ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਪਿ੍ਰੰਸੀਪਲ ਮਾਤਾ ਗੁਜਰੀ ਕਾਲਜ ਡਾ. ਕਸ਼ਮੀਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਿ੍ਰਤਪਾਲ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਪਿ੍ਰੰਸੀਪਲ ਡਾ. ਲਖਵੀਰ ਸਿੰਘ ਤੋਂ ਇਲਾਵਾ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਕਰਮਜੀਤ ਸਿੰਘ ਭਗੜਾਣਾ, ਜਤਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਨੌਲੱਖਾ ਬੁਲਾਰਾ ਦਮਦਮੀ ਟਕਸਾਲ, ਜਥੇਦਾਰ ਭਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਜਥੇਦਾਰ ਜਰਨੈਲ ਸਿੰਘ ਮਾਜਰੀ, ਕੁਲਦੀਪ ਸਿੰਘ ਮਸ਼ਰੈਲ, ਸਮਾਜ ਸੇਵਕ ਜਸਵੀਰ ਸਿੰਘ ਚੱਡਾ ,ਮੀਤ ਮੈਨੇਜਰ ਪਿ੍ਰਤਪਾਲ ਸਿੰਘ, ਸੁਪਰਵਾਈਜ਼ਰ ਸੁਖਰਾਜ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਫਲਾਇੰਗ ਟੀਮ ਦੇ ਹਰਵਿੰਦਰ ਸਿੰਘ ਮਨਜੀਤ ਸਿੰਘ, ਇੰਸਪੈਕਟਰ ਰਣਜੀਤ ਸਿੰਘ, ਪਰਮਜੀਤ ਸਿੰਘ,ਪਰਮਿੰਦਰ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਰਾਮ ਸਿੰਘ, ਰਿਕਾਰਡ ਕੀਪਰ ਹਰਮਨ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *