Weather update : ਅੱਜ 30 ਜੁਲਾਈ ਨੂੰ ਮੀਂਹ ਦੀ ਚੇਤਾਵਨੀ: ਪੜ੍ਹੋ ਅੱਜ ਦੇ ਮੌਸਮ ਦਾ ਹਾਲ


ਚੰਡੀਗੜ੍ਹ, 30 ਜੁਲਾਈ 2025 (ਨਿਊਜ਼ ਟਾਊਨ ਨੈਟਵਰਕ) :
ਮੌਸਮ ਵਿਭਾਗ ਅਨੁਸਾਰ ਬਠਿੰਡਾ, ਗਿੱਦੜਬਾਹਾ, ਜੈਤੋ, ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਤਾਰਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਰਾਮਪੁਰਾ ਫੂਲ, ਜਲਾਲਾਬਾਦ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਰੂੜਾ, ਪੁਰਾਣਾ, ਮੋਗਾ, ਬਾਘਾ, ਮੋਗਾ ਵਿਚ ਬਾਰਸ਼ ਹੋ ਸਕਦੀ ਹੈ।
ਦਰਅਸਲ ਅੱਜ ਪੰਜਾਬ ਵਿੱਚ ਤੇਜ਼ ਤੂਫ਼ਾਨ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਪਰ 72 ਤਹਿਸੀਲਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ।