ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ


ਚੰਡੀਗੜ੍ਹ, 8 ਜਨਵਰੀ (ਦੁਰਗੇਸ਼ ਗਾਜਰੀ) : ਕੜਾਕੇ ਦੀ ਪੈ ਰਹੀ ਠੰਢ ਕਾਰਨ ਹੁਣ ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਲੋਹੜੀ ਤੱਕ ਪੰਜਾਬ ਦੇ ਸਕੂਲ ਬੰਦ ਰਹਿਣਗੇ। ਹੁਣ ਸੂਬੇ ਭਰ ਦੇ ਸਾਰੇ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। 14 ਜਨਵਰੀ ਤੋਂ ਆਮ ਦਿਨਾਂ ਵਾਂਗ ਸਕੂਲ ਖੁੱਲ੍ਹਣਗੇ। ਇਹ ਫੈਸਲਾ ਪੰਜਾਬ ਭਰ ’ਚ ਵਧ ਰਹੀ ਠੰਢ ਤੇ ਸੰਘਣੀ ਧੁੰਦ ਦੇ ਚੱਲਦੇ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। ਉੱਥੇ ਹੀ ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਚਾਰ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮੁਹਾਲੀ, ਨਵਾਂਸ਼ਹਿਰ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਕ
