ਪਟਿਆਲਾ ‘ਚ ਡਾਇਰੀਆ ਕਾਰਨ ਔਰਤ ਦੀ ਮੌਤ


ਪਟਿਆਲਾ, 8 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪਟਿਆਲਾ ਵਿਚ ਡਾਇਰੀਆ ਦੀ ਲਪੇਟ ਵਿਚ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਨਿਰਮਲਾ ਉਮਰ 60 ਸਾਲ ਵਜੋਂ ਹੋਈ ਹੈ। ਵਾਰਡ ਨੰਬਰ 15 ‘ਚ ਮੌਤਾਂ ਦਾ ਅੰਕੜਾ ਵੱਧ ਕੇ ਚਾਰ ਹੋ ਗਿਆ ਹੈ। ਇਸ ਤੋਂ ਇਲਾਵਾ ਹੁਣ ਤੱਕ ਡਾਇਰੀਆ ਦੇ 105 ਮਾਮਲੇ ਸਾਹਮਣੇ ਆ ਚੁਕੇ ਹਨ।
ਦੱਸਣਯੋਗ ਹੈ ਕਿ ਬੀਤੇ ਦਿਨੀ ਇਕ ਬੱਚਾ ਤੇ ਇਕ ਔਰਤ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਫੋਕਲ ਪੁਆਇੰਟ ਨੇੜੇ ਵੀ ਦਸਤ ਦੇ 35 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵਿਚ ਭਾਜੜਾਂ ਪੈ ਗਈਆਂ ਸਨ। ਇਨ੍ਹਾਂ ਵਿਚੋਂ 8 ਮਰੀਜ਼ ਮਾਤਾ ਕੌਸ਼ਲਿਆ ਹਸਪਤਾਲ ਵਿਚ ਦਾਖਲ ਹਨ। ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਨੇ ਉਪਰੋਕਤ ਮਾਮਲੇ ਦੀ ਪੁਸ਼ਟੀ ਕੀਤੀ ਸੀ।
