ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਯੂਨੀਵਰਸਟੀ ਕੈਂਪਸ ਵਿਖੇ ਪੌਦੇ ਲਾਏ 

0
babushahi-news---2025-06-06T160744.573

ਬਠਿੰਡਾ, 6 ਜੂਨ 2025 (ਨਿਊਜ਼ ਟਾਊਨ ਨੈਟਵਰਕ) :   ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਵਾਈਸ-ਚਾਂਸਲਰ ਪ੍ਰੋ. ਰਾਘਵੇੰਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਅਤੇ ਅੰਤਰਰਾਸ਼ਟਰੀ ਜੈਵ ਵਿਭਿੰਨਤਾ ਦਿਵਸ ਮੌਕੇ  ਯੂਨੀਵਰਸਿਟੀ ਕੈਂਪਸ ‘ਚ ਸਥਾਨਕ ਜਾਤੀਆਂ ਦੇ 101 ਰੁੱਖ ਲਾਏ ਗਏ।ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਰਜਿਸਟਰਾਰ ਡਾ. ਵਿਜੈ ਕੁਮਾਰ ਸ਼ਰਮਾ ਅਤੇ ਵਿੱਤ ਅਧਿਕਾਰੀ ਡਾ. ਰਾਜ ਕੁਮਾਰ ਸ਼ਰਮਾ ਵੱਲੋਂ ਕੀਤੀ ਗਈ, ਜਿਹਨਾਂ ਨੇ ਵਿਸ਼ੇਸ਼ ਮਹਿਮਾਨ ਵਜੋਂ  ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰੋ. ਕਨ੍ਹਈਆ ਤ੍ਰਿਪਾਠੀ, ਚੇਅਰ ਪ੍ਰੋਫੈਸਰ, ਡਾ. ਅੰਬੇਡਕਰ ਚੇਅਰ ਆਨ ਹਿਊਮਨ ਰਾਈਟਸ ਐਂਡ ਐਨਵਾਇਰਨਮੈਂਟਲ ਵੇਲਿਊਜ਼, ਅਤੇ ਰਜਕਾਰੀ ਇੰਜੀਨੀਅਰ ਸੌਰਭ ਗੁਪਤਾ ਨੇ ਵੀ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ।

ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਸੁਨੀਲ ਮਿੱਤਲ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ” ਵਿਸ਼ਵ ਪੱਧਰ ‘ਤੇ ਪਲਾਸਟਿਕ ਪ੍ਰਦੂਸ਼ਣ ਨੂੰ ਖਤਮ ਕਰਨਾ” ਥੀਮ ‘ਤੇ ਭਾਸ਼ਣ ਦਿੱਤਾ। ਉਨ੍ਹਾਂ ਨੇ ਵਾਤਾਵਰਣ ਦੀ ਸੰਭਾਲ ਲਈ ਨਿੱਜੀ ਅਤੇ ਸਮੂਹਕ ਯਤਨਾਂ ਦੀ ਭੂਮਿਕਾ ਉੱਤੇ ਜ਼ੋਰ ਦਿੱਤਾ।ਯੂਨੀਵਰਸਿਟੀ ਦੇ ਅਧਿਆਪਕਾਂ, ਪ੍ਰਸ਼ਾਸਕੀ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਇੱਕ ਹਰਾ-ਭਰਾ ਅਤੇ ਸਾਫ਼ ਵਾਤਾਵਰਣ ਬਣਾਉਣ ਲਈ ਵਚਨਬੱਧਤਾ ਜਤਾਈ।

Leave a Reply

Your email address will not be published. Required fields are marked *