ਮੋਗਾ ’ਚ ਤੜਕਸਾਰ ਡਿਊਟੀ ’ਤੇ ਜਾਂਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ



ਮੋਗਾ, 4 ਜਨਵਰੀ (ਨਿਊਜ਼ ਟਾਊਨ ਨੈਟਵਰਕ) : ਮੋਗਾ ’ਤੇ ਪਿੰਡ ਭਿੰਡਰ ਖੁਰਦ ’ਚ ਤੜਕਸਾਰ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਪੂਰੇ ਇਲਾਕੇ ’ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਕਿ ਗੱਡੀ ਸਵਾਰ ਵਿਅਕਤੀ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਸੀਰਾ ਵਾਸੀ ਭਿੰਡਰਕਲਾ ਖੁਰਦ ਵਜੋਂ ਹੋਈ ਹੈ। ਨੌਜਵਾਨ ਉਮਰਸੀਰ ਤੜਕਸਾਰ ਨੈਸਲੇ ਡੇਅਰੀ ’ਚ ਡਿਊਟੀ ਕਰਨ ਦੇ ਲਈ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਦੀ ਫਿਰਨੀ ’ਤੇ ਪਹੁੰਚਿਆ ਤਾਂ ਗੱਡੀ ਸਵਾਰ ਵੱਲੋਂ ਉਸ ’ਤੇ 20 ਤੋਂ 25 ਫਾਇਰ ਕੀਤੇ ਗਏ ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੋਗਾ ਦੇ ਪਿੰਡ ਭਿੰਡਰ ਖੁਰਬ ਵਿਖੇ ਅੱਜ ਤੜਕਸਾਰ ਹੋਏ ਨੌਜਵਾਨ ਦੇ ਕਤਲ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਥਾਣਾ ਧਰਮਕੋਟ ਵਿਖੇ ਮ੍ਰਿਤਕ ਨੌਜਵਾਨ ਓਵਰਸੀਰ ਸਿੰਘ ਸੀਰਾ ਦੀ ਲਾਸ਼ ਰੱਖ ਕੇ ਪੰਜਾਬ ਪੁਲਿਸ ਦੀ ਢਿੱਲੀ ਕਾਰਜਗੁਜਾਰੀ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।
