ਕਪੁਰਥਲਾ ‘ਚ ਨਸ਼ੇ ਦਾ ਸੇਵਨ ਕਰ ਰਿਹਾ ਨੌਜਵਾਨ ਗ੍ਰਿਫਤਾਰ


ਕਪੁਰਥਲਾ, 10 ਜੂਨ 2025 (ਸੁਖੀਜਾ) : ਥਾਣਾ ਢਿਲਵਾਂ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਏ ਐਸ ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਸਮਾਜ ਵਿਰੋਧੀ ਅਨਸਰਾਂ ਦੀ ਭਾਲ ਵਿੱਚ ਪਿੰਡ ਗੁਡਾਨਾ ਅਤੇ ਮਿਆਣੀ ਬਾਕਰਪੁਰ ਆਦਿ ਨੂੰ ਜਾ ਰਿਹਾ ਸੀ, ਇਸ ਦੌਰਾਨ ਮੁਖਬਰ ਨੇ ਸੂਚਨਾ ਦਿੱਤੀ ਕਿ ਇੱਕ ਨੌਜਵਾਨ ਪੁਰਾਣੇ ਪੁਲ ਦੇ ਹੇਠਾਂ ਝਾੜੀਆਂ ਵਿੱਚ ਲੁਕ ਕੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਹੈ, ਜੇਕਰ ਹੁਣੇ ਛਾਪਾ ਮਾਰਿਆ ਜਾਵੇ ਤਾਂ ਉਸਨੂੰ ਫੜਿਆ ਜਾ ਸਕਦਾ ਹੈ।
ਜਦੋਂ ਏ ਐਸ ਆਈ ਪਰਮਜੀਤ ਸਿੰਘ ਨੇ ਉਸ ਵੱਲੋਂ ਦੱਸੀ ਗਈ ਜਗ੍ਹਾ ‘ਤੇ ਛਾਪਾ ਮਾਰਿਆ ਤਾਂ ਦੋਸ਼ੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਫੜ ਲਿਆ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ ਇੱਕ ਚਾਂਦੀ ਦਾ ਕਾਗਜ਼, ਇੱਕ 10 ਰੁਪਏ ਦਾ ਨੋਟ ਅਤੇ ਇੱਕ ਲਾਈਟਰ ਬਰਾਮਦ ਹੋਇਆ।
ਪੁਲਿਸ ਮੁਤਾਬਕ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਹਰੂਨ ਵਾਸੀ ਰਾਏਪੁਰ ਅਰਾਈਆਂ ਥਾਣਾ ਢਿਲਵਾਂ ਵਜੋਂ ਹੋਈ ਹੈ। ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਢਿਲਵਾਂ ਥਾਣੇ ਵਿੱਚ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।