ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੀ ਮਦਦ ਲਈ ਨੌਜਵਾਨ ਅੱਗੇ ਆਉਣ : ਐਸ ਪੀ ਅਪ੍ਰੇਸ਼ਨ ਜਸਬੀਰ ਸਿੰਘ

ਪਟਿਆਲਾ, 26 ਅਗਸਤ (ਗੁਰਪ੍ਰਤਾਪ ਸ਼ਾਹੀ)
ਪੰਜਾਬ ਅਤੇ ਪਟਿਆਲਾ ਦੀਆਂ ਸਮਾਜ ਸੇਵੀ ਸੰਸਥਾਵਾਂ ਜੌਂ ਕਿ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਕੰਮ ਕਰ ਰਹੀਆਂ ਹਨ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਮਾਨਯੋਗ ਡਾਇਰੈਕਟਰ ਜਨਰਲ ਆਫ਼ ਪੁਲਿਸ ਗੋਰਵ ਯਾਦਵ ਅਤੇ ਡੀ ਆਈ ਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ,ਐਸ ਐਸ ਐਸ ਪੀ ਵਰੁਣ ਸ਼ਰਮਾ ਦੀ ਸਰਪ੍ਰਸਤੀ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ,ਸਾਂਝ ਸੰਪਰਕ, ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਸਬੰਧੀ ਐਸ ਪੀ ਅਪ੍ਰੇਸ਼ਨ ਜਸਬੀਰ ਸਿੰਘ ਨਾਲ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੋਸਲਿੰਗ ਸੈਲ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਨਵਨੀਤ ਕੌਰ ਫਰੀਦਕੋਟ ਨੇ ਮੁਲਾਕਾਤ ਕੀਤੀ ਅਤੇ ਵਿਸਥਾਰਪੂਰਵਕ ਐਸ ਪੀ ਅਪ੍ਰੇਸ਼ਨ ਜਸਬੀਰ ਸਿੰਘ ਨੂੰ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਐਸ ਪੀ ਅਪ੍ਰੇਸ਼ਨ ਜਸਬੀਰ ਸਿੰਘ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੋਰਵ ਯਾਦਵ ਜੀ ਦੀਆਂ ਸਖ਼ਤ ਹਦਾਇਤਾਂ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਾ ਬਖ਼ਸ਼ਿਆ ਜਾਵੇ, ਉਹਨਾਂ ਕਿਹਾ ਕਿ ਪਟਿਆਲਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਹਨਾਂ ਕਿਹਾ ਕਿ ਪਬਲਿਕ ਨੂੰ ਵੀ ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਪੁਲਿਸ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾ ਹੀ ਅਸੀਂ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰ ਸਕਾਂਗੇ, ਉਹਨਾਂ ਨੋਜਵਾਨਾ ਨੂੰ ਅਪੀਲ ਕੀਤੀ ਕਿ ਉਹੋ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਤਾ ਹੀ ਅਸੀਂ ਤੁਹਾਡੇ ਸਾਰਿਆਂ ਦੀ ਮਦਦ ਨਾਲ ਨਸ਼ਾ ਖਤਮ ਕਰ ਸਕਾਂਗੇ, ਉਹਨਾਂ ਪਰਮਿੰਦਰ ਭਲਵਾਨ ਅਤੇ ਉਹਨਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਵਲੋਂ ਬਗੈਰ ਕਿਸੇ ਸੁਆਰਥ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦਿੱਤਾ ਜਾ ਰਿਹਾ ਸਹਿਯੋਗ ਪ੍ਰਸੰਸਾਯੋਗ ਹੈ, ਅਤੇ ਉਹੋ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਲਈ ਇਹਨਾਂ ਦੀ ਹਰ ਸੰਭਵ ਮਦਦ ਲਈ ਤਿਆਰ ਹਨ।ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕਿਹਾ ਕਿ ਉਹਨਾਂ ਦੀ ਟੀਮ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਲਈ ਪੰਜਾਬ ਪੁਲਿਸ ਨਾਲ ਹਰ ਸਮੇਂ ਵਲੰਟੀਅਰ ਸੇਵਾਵਾਂ ਦੇਣ ਲਈ ਤਿਆਰ ਹੈ।