ਗੁਰੂ ਹਰਿ ਰਾਇ ਖਾਲਸਾ ਸੀਨੀਅਰ ਸੰਕੈਡਰੀ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ 

0

ਫਿਲੌਰ/ਅੱਪਰਾ (ਦੀਪਾ)-ਗੁਰੂ ਹਰਿ ਰਾਇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਕਲਾਂ ਦਾ ਨਤੀਜਾ ਰਿਹਾ ਸੌ ਫ਼ੀਸਦੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਹੈ ਕਿ ਅੱਠਵੀਂ ਜਮਾਤ ਦੇ ਦਿਲਸ਼ਾਨ ਰਾਮ ਰੱਤੂ 537/600 (89%) ਪਹਿਲਾ ਸਥਾਨ ਪ੍ਰਾਪਤ ਕੀਤਾ,‌ ਇਸ ਤਰ੍ਹਾਂ ਮਨਜੋਤ ਰਾਏ 470/600 (78%) ਦੂਸਰਾ ਸਥਾਨ ਪ੍ਰਾਪਤ ਕੀਤਾ।‌ ਗੁਰਜੋਤ ਸਿੰਘ ‌ਨੇ 442/600 (73%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦਸਵੀਂ ਕਾਲਾਸ ਦੇ ਨਵਜੋਤ ਕੁਮਾਰ ਦਦਰਾਲ ਨੇ 513/650 (79%) ਪਹਿਲਾ ਸਥਾਨ, ਸਤਵਿੰਦਰ ਕੌਰ ਨੇ 448/650 (69%) ‌ਦੂਸਰਾ ਸਥਾਨ ਪ੍ਰਾਪਤ ਕੀਤਾ। ਆਰੀਅਨ ਨੇ‌ 444/650 (68.5%) ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਰਵੀਂ ਕਲਾਸ ਵਿੱਚੋ ਰਾਜਦੀਪ ਸਿੰਘ 311/500 (62.2/) ਪਹਿਲਾ ਸਥਾਨ, ਸਿੰਮੀ 294/500 (58.8%) ਦੂਸਰਾ ਸਥਾਨ ਪ੍ਰਾਪਤ ਕੀਤਾ। ਮਾਨਸੀ ਨੇ 289/500 (51.8%) ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਮਯਾਬੀ ਪਿੱਛੇ ਅਧਿਆਪਕਾਂ, ਮਾਪਿਆਂ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਦੱਸਿਆ। ਇਸ ਮੌਕੇ ਸਮੂਹ ਸਟਾਫ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆ ਦਾ ਮਠਿਆਈ ਖਵਾ ਕੇ ਮੂੰਹ ਮਿੱਠਾ ਕਰਵਾਇਆ ਤੇ ਵਧਾਈਆ ਦਿੱਤੀਆਂ। 

ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ, ਉਪ-ਪ੍ਰਧਾਨ ਤੇਜਪਾਲ ਸਿੰਘ ਦੁਸਾਂਝ, ਸਕੱਤਰ ਪ੍ਰਿੰਸੀਪਲ ਹਰੀ ਦੱਤ ਸ਼ਰਮਾ, ਮੈਨੇਜਰ ਸ. ਜਸਵਿੰਦਰ ਸਿੰਘ ਨੇ ਸਟਾਫ, ਵਿਦਿਆਰਥੀਆਂ ਅਤੇ ਮਾਪਿਆ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *