ਤਰਨਤਾਰਨ ਵਿਚ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਆਪਰੇਸ਼ਨ ਸਿੰਦੂਰ ਬਾਰੇ ਜਾਣਕਾਰੀਆਂ ਸਾਂਝੀਆਂ ਕਰ ਰਿਹਾ ਸੀ

0
WhatsApp Image 2025-06-03 at 2.26.17 PM

ਤਰਨਤਾਰਨ, 3 ਜੂਨ (ਨਿਊਜ਼ ਟਾਊਨ ਨੈਟਵਰਕ) : ਪਾਕਿਸਤਾਨੀ ਦੀ ਖੁਫ਼ੀਆ ਏਜੰਸੀ ਆਈ ਐਸ ਆਈ ਨੂੰ ਅਹਿਮ ਜਾਣਾਕਰੀਆਂ ਸਾਂਝੀਆਂ ਕਰਨ ਵਾਲੇ ਇਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅਤੇ ਤਰਨਤਾਰਨ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਹ ਗ੍ਰਿਫ਼ਤਾਰੀ ਕੀਤੀ ਗਈ।ਜਸੂਸ ਦੀ ਪਛਾਣ ਤਰਨ ਤਾਰਨ ਦੇ ਮੁਹੱਲਾ ਰੋਡੂਪੁਰ ਗਲੀ ਨਾਜਰ ਸਿੰਘ ਵਾਲੀ ਦੇ ਰਹਿਣ ਵਾਲੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਅਨੁਸਾਰ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਸਥਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿਚ ਸੀ। ਚਾਵਲਾ ਰਾਹੀਂ ਹੀ ਉਸ ਦੀ ਜਾਣ-ਪਛਾਣ ਪਾਕਿਸਤਾਨੀ ਖੁਫ਼ੀਆ ਅਧਿਕਾਰੀਆਂ ਨਾਲ ਹੋਈ ਸੀ। ਮੁਲਜ਼ਮ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨਾਲ ਫ਼ੌਜ ਦੀਆਂ ਗਤੀਵਿਧੀਆਂ, ਫ਼ੌਜਾਂ ਦੀ ਤਾਇਨਾਤੀ ਅਤੇ ਭਾਰਤ ਵਿਚ ਰਣਨੀਤਕ ਸਥਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜੋ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦਾ ਸੀ।
ਪੁਲਿਸ ਅਤੇ ਖੁਫ਼ੀਆ ਏਜੰਸੀਆਂ ਇਸ ਜਾਸੂਸੀ ਨੈੱਟਵਰਕ ਦੇ ਪੂਰੇ ਜਾਲ ਨੂੰ ਸਾਹਮਣੇ ਲਿਆਉਣ ਲਈ ਮੁਲਜ਼ਮ ਦੇ ਵਿੱਤੀ ਅਤੇ ਤਕਨੀਕੀ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਮੁਢਲੇ ਸਬੂਤਾਂ ਦੇ ਆਧਾਰ ‘ਤੇ ਤਰਨ ਤਾਰਨ ਸਿਟੀ ਪੁਲਿਸ ਸਟੇਸ਼ਨ ਵਿਖੇ ਸਰਕਾਰੀ ਭੇਦ ਐਕਟ ਤਹਿਤ ਐਫ਼ ਆਈ ਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *